ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥ ੧ ॥ ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥ ੧ ॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥ ੧ ॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਨੁ ਨ ਜਾਈ ਤੇਰੀ ਤਿਲੁ ਵਡਿਆਈ ॥ ੨ ॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥ ੩ ॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥ ੪ ॥ ੨ ॥ ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥ ੧ ॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥ ੧ ॥ ਰਹਾਉ ॥ ਸਾਚੇ ਨਾਮ ਕੀ ਤਿਲ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥ ੨ ॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥ ੩ ॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥