੯੦
ਭਾਇ ਪਿਆਰਿ ॥ ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥ ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥ ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥ ੨ ॥ ਪਉੜੀ ॥ ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥ ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥ ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥ ਹਰਿ ਅਹੰਕਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥ ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥ ੧੭ ॥ ਸਲੋਕ ਮਃ ੩ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥ ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥ ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥ ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥ ੧ ॥ ਮਃ ੩ ॥ ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥ ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥ ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥ ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ ॥ ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥ ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥ ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥ ੨ ॥ ਪਉੜੀ ॥ ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ ॥ ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ ॥ ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥ ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ ॥ ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ ਜਨ ਤਾਰਦਾ ॥ ੧੮ ॥ ਸਲੋਕ ਮਃ ੩ ॥ ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰਿ ਧਾਰਿ ॥ ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥ ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥ ੧ ॥ ਮਃ ੩ ॥ ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਈ ॥ ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥ ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥ ੨ ॥ ਪਉੜੀ ॥ ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥ ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ ॥ ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥ ਪਾਪੀਆ ਨੋ ਨ ਦੇਈ ਥਿਰੁ ਰਹਣਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥