੯੦੦
ਸਗਲ ਬਿਕਾਰ ॥ ਨਾਨਕ ਹਰਿ ਜਪਿ ਉਤਰਹੁ ਪਾਰਿ ॥ ੪ ॥ ੪੨ ॥ ੫੩ ॥ ਰਾਮਕਲੀ ਮਹਲਾ ੫ ॥ ਈੰ.ਧਨ ਤੇ ਬੈਸੰਤਰੁ ਭਾਗੈ ॥ ਮਾਟੀ ਕਉ ਜਲੁ ਦਹ ਦਿਸ ਤਿਆਗੈ ॥ ਊਪਰਿ ਚਰਨ ਤਲੈ ਆਕਾਸੁ ॥ ਘਟ ਮਹਿ ਸੰਧੁ ਕੀਓ ਪਰਗਾਸੁ ॥ ੧ ॥ ਐਸਾ ਸੰਮ੍ਰਥੁ ਹਰਿ ਜੀਉ ਆਪਿ ॥ ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥ ੧ ॥ ਰਹਾਉ ॥ ਪ੍ਰਥਮੇ ਮਾਖਨੁ ਪਾਛੈ ਦੂਧੁ ॥ ਮੈਲੂ ਕੀਨੋ ਸਾਬੁਨੁ ਸੂਧੁ ॥ ਭੈ ਤੇ ਨਿਰਭਉ ਡਰਤਾ ਫਿਰੈ ॥ ਹੋਂਦੀ ਕਉ ਅਣਹੋਂਦੀ ਹਿਰੈ ॥ ੨ ॥ ਦੇਹੀ ਗੁਪਤ ਬਿਦੇਹੀ ਦੀਸੈ ॥ ਸਗਲੇ ਸਾਜਿ ਕਰਤ ਜਗਦੀਸੈ ॥ ਠਗਣਹਾਰ ਅਣਠਗਦਾ ਠਾਗੈ ॥ ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥ ੩ ॥ ਸੰਤ ਸਭਾ ਮਿਲਿ ਕਰਹੁ ਬਖਿਆਣ ॥ ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥ ਬ੍ਰਹਮ ਬੀਚਾਰੁ ਬੀਚਾਰੇ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥ ੪ ॥ ੪੩ ॥ ੫੪ ॥ ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥ ੧ ॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥ ੧ ॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥ ੨ ॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥ ੩ ॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥ ੪ ॥ ੪੪ ॥ ੫੫ ॥ ਰਾਮਕਲੀ ਮਹਲਾ ੫ ॥ ਐਸਾ ਪੂਰਾ ਗੁਰਦੇਉ ਸਹਾਈ ॥ ਜਾ ਕਾ ਸਿਮਰਨੁ ਬਿਰਥਾ ਨ ਜਾਈ ॥ ੧ ॥ ਰਹਾਉ ॥ ਦਰਸਨੁ ਪੇਖਤ ਹੋਇ ਨਿਹਾਲੁ ॥ ਜਾ ਕੀ ਧੂਰਿ ਕਾਟੈ ਜਮ ਜਾਲੁ ॥ ਚਰਨ ਕਮਲ ਬਸੇ ਮੇਰੇ ਮਨ ਕੇ ॥ ਕਾਰਜ ਸਵਾਰੇ ਸਗਲੇ ਤਨ ਕੇ ॥ ੧ ॥ ਜਾ ਕੈ ਮਸਤਕਿ ਰਾਖੈ ਹਾਥੁ ॥ ਪ੍ਰਭੁ ਮੇਰੋ ਅਨਾਥ ਕੋ ਨਾਥੁ ॥ ਪਤਿਤ ਉਧਾਰਣੁ ਕ੍ਰਿਪਾ ਨਿਧਾਨੁ ॥ ਸਦਾ ਸਦਾ ਜਾਈਐ ਕੁਰਬਾਨੁ ॥ ੨ ॥ ਨਿਰਮਲ ਮੰਤੁ ਦੇਇ ਜਿਸੁ ਦਾਨੁ ॥ ਤਜਹਿ ਬਿਕਾਰ ਬਿਨਸੈ ਅਭਿਮਾਨੁ ॥ ਏਕੁ ਧਿਆਈਐ ਸਾਧ ਕੈ ਸੰਗਿ ॥ ਪਾਪ ਬਿਨਾਸੇ ਨਾਮ ਕੈ ਰੰਗਿ ॥ ੩ ॥ ਗੁਰ ਪਰਮੇਸੁਰ ਸਗਲ ਨਿਵਾਸ ॥ ਘਟਿ ਘਟਿ ਰਵਿ ਰਹਿਆ ਗੁਣਤਾਸ ॥ ਦਰਸੁ ਦੇਹਿ ਧਾਰਉ ਪ੍ਰਭ ਆਸ ॥ ਨਿਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥