੯੦੧
ਨਾਨਕੁ ਚਿਤਵੈ ਸਚੁ ਅਰਦਾਸਿ ॥ ੪ ॥ ੪੫ ॥ ੫੬ ॥

ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਗਾਵਹੁ ਰਾਮ ਕੇ ਗੁਣ ਗੀਤ ॥ ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥ ੧ ॥ ਰਹਾਉ ॥ ਗੁਣ ਗਾਵਤ ਹੋਵਤ ਪਰਗਾਸੁ ॥ ਚਰਨ ਕਮਲ ਮਹਿ ਹੋਇ ਨਿਵਾਸੁ ॥ ੧ ॥ ਸੰਤਸੰਗਤਿ ਮਹਿ ਹੋਇ ਉਧਾਰੁ ॥ ਨਾਨਕ ਭਵਜਲੁ ਉਤਰਸਿ ਪਾਰਿ ॥ ੨ ॥ ੧ ॥ ੫੭ ॥ ਰਾਮਕਲੀ ਮਹਲਾ ੫ ॥ ਗੁਰੁ ਪੂਰਾ ਮੇਰਾ ਗੁਰੁ ਪੂਰਾ ॥ ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥ ੧ ॥ ਰਹਾਉ ॥ ਏਕੁ ਅਰਾਧਹੁ ਸਾਚਾ ਸੋਇ ॥ ਜਾ ਕੀ ਸਰਨਿ ਸਦਾ ਸੁਖੁ ਹੋਇ ॥ ੧ ॥ ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥ ਹਰਿ ਸਿਮਰਤ ਬਿਨਸੇ ਸਭ ਦੂਖ ॥ ੨ ॥ ਸਹਜਿ ਅਨੰਦ ਕਰਹੁ ਮੇਰੇ ਭਾਈ ॥ ਗੁਰਿ ਪੂਰੈ ਸਭ ਚਿੰਤ ਮਿਟਾਈ ॥ ੩ ॥ ਆਠ ਪਹਰ ਪ੍ਰਭ ਕਾ ਜਪੁ ਜਾਪਿ ॥ ਨਾਨਕ ਰਾਖਾ ਹੋਆ ਆਪਿ ॥ ੪ ॥ ੨ ॥ ੫੮ ॥

ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਨਰਨਰਹ ਨਮਸਕਾਰੰ ॥ ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥ ੧ ॥ ਰਹਾਉ ॥ ਹਰਨ ਧਰਨ ਪੁਨ ਪੁਨਹ ਕਰਨ ॥ ਨਹ ਗਿਰਹ ਨਿਰੰਹਾਰੰ ॥ ੧ ॥ ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥ ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥ ੨ ॥ ੧ ॥ ੫੯ ॥ ਰਾਮਕਲੀ ਮਹਲਾ ੫ ॥ ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥ ੧ ॥ ਰਹਾਉ ॥ ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥ ਨਹ ਸੰਗਿ ਗਾਮਨੀ ॥ ੧ ॥ ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥ ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥ ੨ ॥ ੨ ॥ ੬੦ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਰਾਮਕਲੀ ਮਹਲਾ ੯ ਤਿਪਦੇ ॥
ਰੇ ਮਨ ਓਟ ਲੇਹੁ ਹਰਿ ਨਾਮਾ ॥ ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥ ੧ ॥ ਰਹਾਉ ॥ ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥ ਜਨਮ ਜਨਮ ਕੇ ਪਾਪ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥