੯੦੨
ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥ ੧ ॥ ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥ ੨ ॥ ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥ ਨਾਨਕ ਬਿਰਦੁ ਰਾਮ ਕਾ ਦੇਖਹੁ ਅਭੇ ਦਾਨੁ ਤਿਹ ਦੀਨਾ ॥ ੩ ॥ ੧ ॥ ਰਾਮਕਲੀ ਮਹਲਾ ੯ ॥ ਸਾਧੋ ਕਉਨ ਜੁਗਤਿ ਅਬ ਕੀਜੈ ॥ ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥ ੧ ॥ ਰਹਾਉ ॥ ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥ ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥ ੧ ॥ ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥ ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥ ੨ ॥ ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥ ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥ ੩ ॥ ੨ ॥ ਰਾਮਕਲੀ ਮਹਲਾ ੯ ॥ ਪ੍ਰਾਨੀ ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥ ੧ ॥ ਰਹਾਉ ॥ ਤਰਨਾਪੋ ਬਿਖਿਅਨ ਸਿਓ ਖੋਇਓ ਬਾਲਪਨੁ ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥ ੧ ॥ ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥ ੨ ॥ ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥ ੩ ॥ ੩ ॥ ੮੧ ॥

ਰਾਮਕਲੀ ਮਹਲਾ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥ ੧ ॥ ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਨਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥ ੧ ॥ ਰਹਾਉ ॥ ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥ ੨ ॥ ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥ ੩ ॥ ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ ਜਾ ਸਿਕਦਾਰੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥