੯੦੩
ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥ ੪ ॥ ਆਖੁ ਗੁਣਾ ਕਲਿ ਆਈਐ ॥ ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥ ੧ ॥ ਰਹਾਉ ॥ ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥ ੫ ॥ ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥ ੬ ॥ ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ ਨਾਉ ਭਇਆ ਰਹਮਾਣੁ ॥ ਕਰਿ ਕਰਤਾ ਤੂ ਏਕੋ ਜਾਣੁ ॥ ੭ ॥ ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥ ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥ ੮ ॥ ੧ ॥ ਰਾਮਕਲੀ ਮਹਲਾ ੧ ॥ ਜਗੁ ਪਰਬੋਧਹਿ ਮੜੀ ਬਧਾਵਹਿ ॥ ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ ਮਮਤਾ ਮੋਹੁ ਕਾਮਣਿ ਹਿਤਕਾਰੀ ॥ ਨਾ ਅਉਧੂਤੀ ਨਾ ਸੰਸਾਰੀ ॥ ੧ ॥ ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ ਲਾਜ ਨ ਲਾਗੈ ॥ ੧ ॥ ਰਹਾਉ ॥ ਗਾਵਹਿ ਗੀਤ ਨ ਚੀਨਹਿ ਆਪੁ ॥ ਕਿਉ ਲਾਗੀ ਨਿਵਰੈ ਪਰਤਾਪੁ ॥ ਗੁਰ ਕੈ ਸਬਦਿ ਰਚੈ ਮਨ ਭਾਇ ॥ ਭਿਖਿਆ ਸਹਜ ਵੀਚਾਰੀ ਖਾਇ ॥ ੨ ॥ ਭਸਮ ਚੜਾਇ ਕਰਹਿ ਪਾਖੰਡੁ ॥ ਮਾਇਆ ਮੋਹਿ ਸਹਹਿ ਜਮ ਡੰਡੁ ॥ ਫੂਟੈ ਖਾਪਰੁ ਭੀਖ ਨ ਭਾਇ ॥ ਬੰਧਨਿ ਬਾਧਿਆ ਆਵੈ ਜਾਇ ॥ ੩ ॥ ਬਿੰਦੁ ਨ ਰਾਖਹਿ ਜਤੀ ਕਹਾਵਹਿ ॥ ਮਾਈ ਮਾਗਤ ਤ੍ਰੈ ਲੋਭਾਵਹਿ ॥ ਨਿਰਦਇਆ ਨਹੀ ਜੋਤਿ ਉਜਾਲਾ ॥ ਬੂਡਤ ਬੂਡੇ ਸਰਬ ਜੰਜਾਲਾ ॥ ੪ ॥ ਭੇਖ ਕਰਹਿ ਖਿੰਥਾ ਬਹੁ ਥਟੂਆ ॥ ਝੂਠੋ ਖੇਲੁ ਖੇਲੈ ਬਹੁ ਨਟੂਆ ॥ ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥ ੫ ॥ ਮੁੰਦ੍ਰਾ ਫਟਕ ਬਨਾਈ ਕਾਨਿ ॥ ਮੁਕਤਿ ਨਹੀ ਬਿਦਿਆ ਬਿਗਿਆਨਿ ॥ ਜਿਹਵਾ ਇੰਦ੍ਰੀ ਸਾਦਿ ਲੋੁਭਾਨਾ ॥ ਪਸੂ ਭਏ ਨਹੀ ਮਿਟੈ ਨੀਸਾਨਾ ॥ ੬ ॥ ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ ਸਬਦੁ ਵੀਚਾਰੈ ਚੂਕਸਿ ਸੋਗਾ ॥ ਊਜਲੁ ਸਾਚੁ ਸੁ ਸਬਦੁ ਹੋਇ ॥ ਜੋਗੀ ਜੁਗਤਿ ਵੀਚਾਰੇ ਸੋਇ ॥ ੭ ॥ ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥ ਥਾਪਿ ਉਥਾਪੇ ਕਰੇ ਸੁ ਹੋਗੁ ॥ ਜਤੁ ਸਤੁ ਸੰਜਮੁ ਸਚੁ ਸੁਚੀਤੁ ॥ ਨਾਨਕ ਜੋਗੀ ਤ੍ਰਿਭਵਣ ਮੀਤੁ ॥ ੮ ॥ ੨ ॥ ਰਾਮਕਲੀ ਮਹਲਾ ੧ ॥ ਖਟੁ ਮਟੁ ਦੇਹੀ ਮਨੁ ਬੈਰਾਗੀ ॥ ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ ਮੇਰਾ ਮਨੁ ਲੀਣਾ ॥ ਗੁਰ ਬਚਨੀ ਸਚਿ ਨਾਮਿ ਪਤੀਣਾ ॥ ੧ ॥ ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥