੯੦੪
ਲਾਗੈ ਹਰਿ ਹਰਿ ਨਾਮਿ ਸਮਾਈਐ ॥ ੧ ॥ ਰਹਾਉ ॥ ਮਾਇਆ ਮੋਹੁ ਬਿਵਰਜਿ ਸਮਾਏ ॥ ਸਤਿਗੁਰੁ ਭੇਟੈ ਮੇਲਿ ਮਿਲਾਏ ॥ ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ ਮੇਰਾ ਮਨੁ ਧੀਰਾ ॥ ੨ ॥ ਹਉਮੈ ਮਮਤਾ ਰੋਗੁ ਨ ਲਾਗੈ ॥ ਰਾਮ ਭਗਤਿ ਜਮ ਕਾ ਭਉ ਭਾਗੈ ॥ ਜਮੁ ਜੰਦਾਰੁ ਨ ਲਾਗੈ ਮੋਹਿ ॥ ਨਿਰਮਲ ਨਾਮੁ ਰਿਦੈ ਹਰਿ ਸੋਹਿ ॥ ੩ ॥ ਸਬਦੁ ਬੀਚਾਰਿ ਭਏ ਨਿਰੰਕਾਰੀ ॥ ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ ਕਿਵ ਲਾਈ ॥ ਜੀਵਨ ਮੁਕਤਿ ਗਤਿ ਅੰਤਰਿ ਪਾਈ ॥ ੪ ॥ ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਪਰ ਘਰ ਜਾਇ ਨ ਮਨੁ ਡੋਲਾਏ ॥ ਸਹਜ ਨਿਰੰਤਰਿ ਰਹਉ ਸਮਾਏ ॥ ੫ ॥ ਗੁਰਮੁਖਿ ਜਾਗਿ ਰਹੇ ਅਉਧੂਤਾ ॥ ਸਦ ਬੈਰਾਗੀ ਤਤੁ ਪਰੋਤਾ ॥ ਜਗੁ ਸੂਤਾ ਮਰਿ ਆਵੈ ਜਾਇ ॥ ਬਿਨੁ ਗੁਰ ਸਬਦ ਨ ਸੋਝੀ ਪਾਇ ॥ ੬ ॥ ਅਨਹਦ ਸਬਦੁ ਵਜੈ ਦਿਨੁ ਰਾਤੀ ॥ ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ ਤਉ ਜਾਨੀ ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ ॥ ੭ ॥ ਸੁੰਨ ਸਮਾਧਿ ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ ਏਕੋ ਜਾਤਾ ॥ ਗੁਰ ਚੇਲੇ ਅਪਨਾ ਮਨੁ ਮਾਨਿਆ ॥ ਨਾਨਕ ਦੂਜਾ ਮੇਟਿ ਸਮਾਨਿਆ ॥ ੮ ॥ ੩ ॥ ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥ ੧ ॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥ ੧ ॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥ ੨ ॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥ ੩ ॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥ ੪ ॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥ ੫ ॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥ ੬ ॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥