੯੦੫
ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥ ੭ ॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਅਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥ ੮ ॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥ ੯ ॥ ੪ ॥ ਰਾਮਕਲੀ ਮਹਲਾ ੧ ॥ ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥ ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ ਰਾਮ ਨਾਮ ਸਰਿ ਅਵਰੁ ਨ ਪੂਜੈ ॥ ੧ ॥ ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥ ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥ ੧ ॥ ਰਹਾਉ ॥ ਵਾਦੁ ਪੜੈ ਰਾਗੀ ਜਗੁ ਭੀਜੈ ॥ ਤ੍ਰੈ ਗੁਣ ਬਿਖਿਆ ਜਨਮਿ ਮਰੀਝੈ ॥ ਰਾਮ ਨਾਮ ਬਿਨੁ ਦੂਖੁ ਸਹੀਜੈ ॥ ੨ ॥ ਚਾੜਸਿ ਪਵਨੁ ਸਿੰਘਾਸਨੁ ਭੀਜੈ ॥ ਨਿਉਲੀ ਕਰਮ ਖਟੁ ਕਰਮ ਕਰੀਜੈ ॥ ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥ ੩ ॥ ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥ ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥ ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥ ੪ ॥ ਅੰਤਰਿ ਮੈਲੁ ਤੀਰਥ ਭਰਮੀਜੈ ॥ ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥ ੫ ॥ ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥ ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥ ਮਨਮੁਖਿ ਜਨਮੈ ਜਨਮਿ ਮਰੀਜੈ ॥ ੬ ॥ ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥ ਮਨੁ ਰਹਿ ਰਾਚੈ ਨਹੀ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥ ੭ ॥ ਊਂਦਰ ਦੂੰਦਰ ਪਾਸਿ ਧਰੀਜੈ ॥ ਧੁਰ ਕੀ ਸੇਵਾ ਰਾਮੁ ਰਵੀਜੈ ॥ ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥ ੮ ॥ ੫ ॥ ਰਾਮਕਲੀ ਮਹਲਾ ੧ ॥ ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥ ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ ਅਵਰੁ ਨ ਕੋਈ ॥ ੧ ॥ ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥ ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥ ੧ ॥ ਰਹਾਉ ॥ ਨਾਮੁ ਰਤਨੁ ਹੀਰਾ ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥ ਜਿਹਵਾ ਸੂਚੀ ਸਾਚਾ ਬੋਲੁ ॥ ਘਰਿ ਦਰਿ ਸਾਚਾ ਨਾਹੀ ਰੋਲੁ ॥ ੨ ॥ ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ ਨਾਮੁ ਬਿਸਾਰਿ ਪਚਹਿ ਅਭਿਮਾਨੁ ॥ ਨਾਮ ਬਿਨਾ ਕਿਆ ਗਿਆਨ ਧਿਆਨੁ ॥ ਗੁਰਮੁਖਿ ਪਾਵਹਿ ਦਰਗਹਿ ਮਾਨੁ ॥ ੩ ॥ ਹਠੁ ਅਹੰਕਾਰੁ ਕਰੈ ਨਹੀ ਪਾਵੈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥