੯੦੬
ਪਾਠ ਪੜੈ ਲੇ ਲੋਕ ਸੁਣਾਵੈ ॥ ਤੀਰਥਿ ਭਰਮਸਿ ਬਿਆਪਿ ਨ ਜਾਵੈ ॥ ਨਾਮ ਬਿਨਾ ਕੈਸੇ ਸੁਖੁ ਪਾਵੈ ॥ ੪ ॥ ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥ ਮਨੂਆ ਡੋਲੈ ਨਰਕੇ ਪਾਈ ॥ ਜਮ ਪੁਰਿ ਬਾਧੋ ਲਹੈ ਸਜਾਈ ॥ ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥ ੫ ॥ ਸਿਧ ਸਾਧਿਕ ਕੇਤੇ ਮਨਿ ਦੇਵਾ ॥ ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥ ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥ ੬ ॥ ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ ਰਹਉ ਸੁਭਾਉ ॥ ਤੁਮ ਤੇ ਉਪਜਿਓ ਭਗਤੀ ਭਾਉ ॥ ਜਪੁ ਜਾਪਉ ਗੁਰਮੁਖਿ ਹਰਿ ਨਾਉ ॥ ੭ ॥ ਹਉਮੈ ਗਰਬੁ ਜਾਇ ਮਨ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥ ਨਾਨਕ ਗੁਰਮੁਖਿ ਤਤੁ ਬੀਚਾਰੁ ॥ ੮ ॥ ੬ ॥ ਰਾਮਕਲੀ ਮਹਲਾ ੧ ॥ ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥ ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥ ੧ ॥ ਤਨੁ ਧਨੁ ਦੇਖਤ ਗਰਬਿ ਗਇਆ ॥ ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥ ੧ ॥ ਰਹਾਉ ॥ ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਾਇਆ ॥ ੨ ॥ ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥ ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥ ੩ ॥ ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥ ੪ ॥ ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥ ੫ ॥ ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥ ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥ ੬ ॥ ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥ ੭ ॥ ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥ ੮ ॥ ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥ ਦੇਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥