੯੦੭
ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥ ੯ ॥ ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥ ੧੦ ॥ ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥ ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥ ੧੧ ॥ ਦੁਖ ਸੁਖ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥ ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥ ੧੨ ॥ ੭ ॥ ਰਾਮਕਲੀ ਦਖਣੀ ਮਹਲਾ ੧ ॥ ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥ ੧ ॥ ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ ॥ ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥ ੧ ॥ ਰਹਾਉ ॥ ਰਹੈ ਗਗਨ ਪੁਰਿ ਦ੍ਰਿਸਟਿ ਸਮੈਸਰਿ ਅਨਹਤ ਸਬਦਿ ਰੰਗੀਣਾ ॥ ੨ ॥ ਸਤੁ ਬੰਧਿ ਕੁਪੀਨ ਭਰਿਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥ ੩ ॥ ਮਿਲੈ ਗੁਰ ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥ ੪ ॥ ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ ਦਿਖਾਈ ॥ ੫ ॥ ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥ ੬ ॥ ਦੀਪਕ ਤੇ ਦੀਪਕੁ ਪਰਗਾਸਿਆ ਤ੍ਰਿਭਵਣ ਜੋਤਿ ਦਿਖਾਈ ॥ ੭ ॥ ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥ ੮ ॥ ਮੋਹਿ ਗਇਆ ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥ ੯ ॥ ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥ ੧੦ ॥ ੮ ॥ ਰਾਮਕਲੀ ਮਹਲਾ ੧ ॥ ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥ ੧ ॥ ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥ ੧ ॥ ਰਹਾਉ ॥ ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥ ੨ ॥ ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥ ੩ ॥ ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥ ੪ ॥ ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥ ੫ ॥ ਪੰਚ ਤਤੁ ਮਿਲਿ ਅਹਿਨਿਸਿ ਦੀਪਕੁੁ ਨਿਰਮਲ ਜੋਤਿ ਅਪਾਰੀ ॥ ੬ ॥ ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥ ੭ ॥ ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥ ੮ ॥ ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥ ੯ ॥ ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥ ੧੦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥