੯੦੮
ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ ਮਨੁ ਮਾਰੀ ॥ ੧੧ ॥ ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥ ੧੨ ॥ ਕਾਇਆ ਸੋਧਿ ਤਰੈ ਭਵ ਸਾਗਰੁ ਆਤਮ ਤਤੁ ਵੀਚਾਰੀ ॥ ੧੩ ॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ਅੰਤਰਿ ਸਬਦੁ ਰਵਿਆ ਗੁਣਕਾਰੀ ॥ ੧੪ ॥ ਆਪੇ ਮੇਲਿ ਲਏ ਗੁਣਦਾਤਾ ਹਉਮੈ ਤ੍ਰਿਸਨਾ ਮਾਰੀ ॥ ੧੫ ॥ ਤ੍ਰੈ ਗੁਣ ਮੇਟੇ ਚਉਥੈ ਵਰਤੈ ਏਹਾ ਭਗਤਿ ਨਿਰਾਰੀ ॥ ੧੬ ॥ ਗੁਰਮੁਖਿ ਜੋਗ ਸਬਦਿ ਆਤਮੁ ਚੀਨੈ ਹਿਰਦੈ ਏਕੁ ਮੁਰਾਰੀ ॥ ੧੭ ॥ ਮਨੂਆ ਅਸਥਿਰੁ ਸਬਦੇ ਰਾਤਾ ਏਹਾ ਕਰਣੀ ਸਾਰੀ ॥ ੧੮ ॥ ਬੇਦੁ ਬਾਦੁ ਨ ਪਾਖੰਡੁ ਅਉਧੂ ਗੁਰਮੁਖਿ ਸਬਦਿ ਬੀਚਾਰੀ ॥ ੧੯ ॥ ਗੁਰਮੁਖਿ ਜੋਗੁ ਕਮਾਵੈ ਅਉਧੂ ਜਤੁ ਸਤੁ ਸਬਦਿ ਵੀਚਾਰੀ ॥ ੨੦ ॥ ਸਬਦਿ ਮਰੈ ਮਨੁ ਮਾਰੇ ਅਉਧੂ ਜੋਗ ਜੁਗਤਿ ਵੀਚਾਰੀ ॥ ੨੧ ॥ ਮਾਇਆ ਮੋਹੁ ਭਵਜਲੁ ਹੈ ਅਵਧੂ ਸਬਦਿ ਤਰੈ ਕੁਲ ਤਾਰੀ ॥ ੨੨ ॥ ਸਬਦਿ ਸੂਰ ਜੁਗ ਚਾਰੇ ਅਉਧੂ ਬਾਣੀ ਭਗਤਿ ਵੀਚਾਰੀ ॥ ੨੩ ॥ ਏਹੁ ਮਨੁ ਮਾਇਆ ਮੋਹਿਆ ਅਉਧੂ ਨਿਕਸੈ ਸਬਦਿ ਵੀਚਾਰੀ ॥ ੨੪ ॥ ਆਪੇ ਬਖਸੇ ਮੇਲਿ ਮਿਲਾਏ ਨਾਨਕ ਸਰਣਿ ਤੁਮਾਰੀ ॥ ੨੫ ॥ ੯ ॥

ਰਾਮਕਲੀ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਸਰਸੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥ ੧ ॥ ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥ ੧ ॥ ਰਹਾਉ ॥ ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥ ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥ ੨ ॥ ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥ ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥ ੩ ॥ ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥ ੪ ॥ ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥ ੫ ॥ ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥ ੬ ॥ ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥