੯੦੯
ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥ ੭ ॥ ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥ ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥ ੮ ॥ ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥ ੯ ॥ ਹਰ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥ ੧੦ ॥ ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥ ੧੧ ॥ ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥ ੧੨ ॥ ੧ ॥ ੧੦ ॥ ਰਾਮਕਲੀ ਮਹਲਾ ੩ ॥ ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥ ੧ ॥ ਸੰਤਹੁ ਗੁਰਮੁਖਿ ਦੇਇ ਵਡਿਆਈ ॥ ੧ ॥ ਰਹਾਉ ॥ ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥ ੨ ॥ ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥ ੩ ॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥ ੪ ॥ ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥ ੫ ॥ ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥ ੬ ॥ ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥ ੭ ॥ ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥ ੮ ॥ ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥ ੯ ॥ ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥ ੧੦ ॥ ਸਿਵ ਨਗਰੀ ਮਹਿ ਆਸਣਿ ਬੈਸੇ ਗੁਰ ਸਬਦੀ ਜੋਗੁ ਪਾਈ ॥ ੧੧ ॥ ਧਾਤੁਰਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥ ੧੨ ॥ ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥ ੧੩ ॥ ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥ ੧੪ ॥ ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥ ੧੫ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥ ੧੬ ॥ ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥ ੧੭ ॥ ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥ ੧੮ ॥ ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਰਹਿ ਕਿਸੁ ਭਾਈ ॥ ੧੯ ॥ ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥ ੨੦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥