੯੧
ਚੁਣਿ ਨਰਕ ਘੋਰਿ ਚਾਲਿਅਨੁ ॥ ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥ ੧੯ ॥ ਸਲੋਕ ਮਃ ੧ ॥ ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥ ਕਾਰੀ ਕਢੀ ਕਿਆ ਧੀਐ ਜਾਂ ਚਾਰੇ ਬੈਠੀਆ ਨਾਲਿ ॥ ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥ ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥ ੧ ॥ ਮਃ ੧ ॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥ ੨ ॥ ਪਉੜੀ ॥ ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥ ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥ ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥ ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥ ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭ ਲਾਖੀਐ ॥ ੨੦ ॥ ਸਲੋਕ ਮਃ ੩ ॥ ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥ ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥ ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥ ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥ ੧ ॥ ਮਃ ੩ ॥ ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥ ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥ ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥ ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ ੨ ॥ ਪਉੜੀ ॥ ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥ ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥ ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥ ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥ ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥ ੨੧ ॥ ੧ ॥ ਸੁਧੁ ॥

ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ ॥
ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥ ਮੋਰ ਮੋਰ ਕਰਿ ਅਧਿਕ ਲਾਡੁ ਧਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥