੯੧੦
ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥ ੨੧ ॥ ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥ ੨੨ ॥ ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥ ੨੩ ॥ ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥ ੨੪ ॥ ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥ ੨੫ ॥ ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥ ੨੬ ॥ ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥ ੨੭ ॥ ੨ ॥ ੧੧ ॥ ਰਾਮਕਲੀ ਮਹਲਾ ੩ ॥ ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥ ੧ ॥ ਸੰਤਹੁ ਗੁਰਮੁਖਿ ਪੂਰਾ ਪਾਈ ॥ ਨਾਮੋ ਪੂਜ ਕਰਾਈ ॥ ੧ ॥ ਰਹਾਉ ॥ ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥ ੨ ॥ ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥ ੩ ॥ ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥ ੪ ॥ ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥ ੫ ॥ ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥ ੬ ॥ ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥ ੭ ॥ ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥ ੮ ॥ ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥ ੯ ॥ ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥ ੧੦ ॥ ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥ ੧੧ ॥ ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥ ੧੨ ॥ ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥ ੧੩ ॥ ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥ ੧੪ ॥ ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥ ੧੫ ॥ ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥ ੧੬ ॥ ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥ ੧੭ ॥ ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥ ੧੮ ॥ ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥ ੧੯ ॥ ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥ ੨੦ ॥ ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥ ੨੧ ॥ ੩ ॥ ੧੨ ॥ ਰਾਮਕਲੀ ਮਹਲਾ ੩ ॥ ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥ ੧ ॥ ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥