੯੧੧
੧ ॥ ਰਹਾਉ ॥ ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥ ੨ ॥ ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥ ੩ ॥ ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥ ੪ ॥ ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥ ੫ ॥ ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥ ੬ ॥ ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥ ੭ ॥ ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥ ੮ ॥ ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥ ੯ ॥ ਹਰਿ ਜੀਉ ਜਪੀ ਹਰਿ ਜੀਉ ਸਾਲਹੀ ਵਿਚਹੁ ਆਪੁ ਨਿਵਾਰੀ ॥ ੧੦ ॥ ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥ ੧੧ ॥ ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥ ੧੨ ॥ ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥ ੧੩ ॥ ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥ ੧੪ ॥ ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥ ੧੫ ॥ ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥ ੧੬ ॥ ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥ ੧੭ ॥ ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥ ੧੮ ॥ ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥ ੧੯ ॥ ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥ ੨੦ ॥ ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥ ੨੧ ॥ ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥ ੨੨ ॥ ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥ ੨੩ ॥ ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥ ੨੪ ॥ ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥ ੨੫ ॥ ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥ ੨੬ ॥ ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥ ੨੭ ॥ ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥ ੨੮ ॥ ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥ ੨੯ ॥ ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥ ੩੦ ॥ ੪ ॥ ੧੩ ॥ ਰਾਮਕਲੀ ਮਹਲਾ ੩ ॥ ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥ ੧ ॥ ਸੰਤਹੁ ਗੁਰਮੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥