੯੧੨
ਮੁਕਤਿ ਗਤਿ ਪਾਈ ॥ ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥ ੧ ॥ ਰਹਾਉ ॥ ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥ ੨ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ੩ ॥ ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥ ੪ ॥ ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥ ੫ ॥ ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥ ੬ ॥ ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥ ੭ ॥ ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥ ੮ ॥ ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥ ੯ ॥ ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥ ੧੦ ॥ ਆਪੇ ਦੁਖ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥ ੧੧ ॥ ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥ ੧੨ ॥ ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥ ੧੩ ॥ ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥ ੧੪ ॥ ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥ ੧੫ ॥ ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥ ੧੬ ॥ ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥ ੧੭ ॥ ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥ ੧੮ ॥ ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥ ੧੯ ॥ ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥ ੨੦ ॥ ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥ ੨੧ ॥ ੫ ॥ ੧੪ ॥

ਰਾਮਕਲੀ ਮਹਲਾ ੫ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਕਿਨ ਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥ ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥ ੧ ॥ ਤੇਰਾ ਭਰੋਸਾ ਪਿਆਰੇ ॥ ਆਨ ਨ ਜਾਨਾ ਵੇਸਾ ॥ ੧ ॥ ਰਹਾਉ ॥ ਕਿਨਹੀ ਗ੍ਰਿਹੁ ਤਜਿ ਵਣਖੰਡਿ ਪਾਇਆ ॥ ਕਿਨਹੀ ਮੋਨਿ ਅਉਧੂਤੁ ਸਦਾਇਆ ॥ ਕੋਈ ਕਹਤਉ ਅਨੰਨਿ ਭਗਉਤੀ ॥ ਮੋਹਿ ਦੀਨ ਹਰਿ ਹਰਿ ਓਟ ਲੀਤੀ ॥ ੨ ॥ ਕਿਨਹੀ ਕਹਿਆ ਹਉ ਤੀਰਥ ਵਾਸੀ ॥ ਕੋਈ ਅੰਨੁ ਤਜਿ ਭਇਆ ਉਦਾਸੀ ॥ ਕਿਨਹੀ ਭਵਨੁ ਸਭ ਧਰਤੀ ਕਰਿਆ ॥ ਮੋਹਿ ਦਿਨ ਹਰਿ ਹਰਿ ਦਰਿ ਪਰਿਆ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥