੯੧੩
ਕਿਨ ਹੀ ਕਹਿਆ ਮੈ ਕੁਲਹਿ ਵਡਿਆਈ ॥ ਕਿਨਹੀ ਕਹਿਆ ਬਾਹ ਬਹੁ ਭਾਈ ॥ ਕੋਈ ਕਹੈ ਮੈ ਧਨਹਿ ਪਸਾਰਾ ॥ ਮੋਹਿ ਦੀਨ ਹਰਿ ਹਰਿ ਆਧਾਰਾ ॥ ੪ ॥ ਕਿਨਹੀ ਘੂਘਰ ਨਿਰਤਿ ਕਰਾਈ ॥ ਕਿਨਹੂ ਵਰਤ ਨੇਮ ਮਾਲਾ ਪਾਈ ॥ ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥ ੫ ॥ ਕਿਨਹੀ ਸਿਧ ਬਹੁ ਚੇਟਕ ਲਾਏ ॥ ਕਿਨਹੀ ਭੇਖ ਬਹੁ ਥਾਟ ਬਨਾਏ ॥ ਕਿਨਹੀ ਤੰਤ ਮੰਤ ਬਹੁ ਖੇਵਾ ॥ ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥ ੬ ॥ ਕੋਈ ਚਤੁਰੁ ਕਹਾਵੈ ਪੰਡਿਤ ॥ ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥ ੭ ॥ ਸਗਲੇ ਕਰਮ ਧਰਮ ਜੁਗ ਸੋਧੇ ॥ ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥ ਕਹੁ ਨਾਨਕ ਜਉ ਸਾਧਸੰਗੁ ਪਾਇਆ ॥ ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥ ੮ ॥ ੧ ॥ ਰਾਮਕਲੀ ਮਹਲਾ ੫ ॥ ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਕੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥ ੧ ॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥ ੧ ॥ ਰਹਾਉ ॥ ਜਿਨਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥ ੨ ॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥ ੩ ॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥ ੪ ॥ ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਕਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥ ੫ ॥ ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥ ੬ ॥ ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥ ੭ ॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥ ੮ ॥ ੨ ॥ ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥