੯੧੪
ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥ ੧ ॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥ ੧ ॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥ ੨ ॥ ਕਾਹੂ ਬਿਹਾਵੈ ਖੇਲਤ ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥ ਹਰਿ ਜਨਿ ਬਿਹਾਵੈ ਨਾਮ ਧਿਆਏ ॥ ੩ ॥ ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ਕੀਰਤਨੁ ਗਾਏ ॥ ੪ ॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥ ੫ ॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥ ੬ ॥ ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ॥ ੭ ॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥ ੮ ॥ ੩ ॥ ਰਾਮਕਲੀ ਮਹਲਾ ੫ ॥ ਦਾਵਾ ਅਗਨਿ ਰਹੇ ਹਰਿ ਬੂਟ ॥ ਮਾਤ ਗਰਭ ਸੰਕਟ ਤੇ ਛੂਟ ॥ ਜਾ ਕਾ ਨਾਮੁ ਸਿਮਰਤ ਭਉ ਜਾਇ ॥ ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥ ੧ ॥ ਐਸੇ ਰਾਖਨਹਾਰ ਦਇਆਲ ॥ ਜਤ ਕਤ ਦੇਖਉ ਤੁਮ ਪ੍ਰਤਿਪਾਲ ॥ ੧ ॥ ਰਹਾਉ ॥ ਜਲੁ ਪੀਵਤ ਜਿਉ ਤਿਖਾ ਮਿਟੰਤ ॥ ਧਨ ਬਿਗਸੈ ਗ੍ਰਿਹਿ ਆਵਤ ਕੰਤ ॥ ਲੋਭੀ ਕਾ ਧਨੁ ਪ੍ਰਾਣ ਅਧਾਰੁ ॥ ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥ ੨ ॥ ਕਿਰਸਾਨੀ ਜਿਉ ਰਾਖੈ ਰਖਵਾਲਾ ॥ ਮਾਤ ਪਿਤਾ ਦਇਆ ਜਿਉ ਬਾਲਾ ॥ ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥ ਤਿਉ ਹਰਿ ਜਨ ਰਾਖੈ ਕੰਠਿ ਲਾਇ ॥ ੩ ॥ ਜਿਉ ਅੰਧੁਲੇ ਪੇਖਤ ਹੋਇ ਅਨੰਦ ॥ ਗੂੰਗਾ ਬਕਤ ਗਾਵੈ ਬਹੁ ਛੰਦ ॥ ਪਿੰਗੁਲ ਪਰਬਤ ਪਰਤੇ ਪਾਰਿ ॥ ਹਰਿ ਕੈ ਨਾਮਿ ਸਗਲ ਉਧਾਰਿ ॥ ੪ ॥ ਜਿਉ ਪਾਵਕ ਸੰਗਿ ਸੀਤ ਕੋ ਨਾਸ ॥ ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥ ਜਿਉ ਸਾਬੁਨਿ ਕਾਪਰ ਊਜਲ ਹੋਤ ॥ ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥ ੫ ॥ ਜਿਉ ਚਕਵੀ ਸੂਰਜ ਕੀ ਆਸ ॥ ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥ ਜਿਉ ਕੁਰੰਕ ਨਾਦ ਕਰਨ ਸਮਾਨੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥