੯੧੫
ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥ ੬ ॥ ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥ ਦਇਆਲ ਭਏ ਤਾ ਆਏ ਚੀਤਿ ॥ ਦਇਆ ਧਾਰੀ ਤਿਨਿ ਧਾਰਣਹਾਰ ॥ ਬੰਧਨ ਤੇ ਹੋਈ ਛੁਟਕਾਰ ॥ ੭ ॥ ਸਭਿ ਥਾਨ ਦੇਖੇ ਨੈਣ ਅਲੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਭ੍ਰਮ ਭੈ ਛੂਟੇ ਗੁਰ ਪਰਸਾਦ ॥ ਨਾਨਕ ਪੇਖਿਓ ਸਭੁ ਬਿਸਮਾਦ ॥ ੮ ॥ ੪ ॥ ਰਾਮਕਲੀ ਮਹਲਾ ੫ ॥ ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥ ੧ ॥ ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥ ੧ ॥ ਰਹਾਉ ॥ ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥ ੨ ॥ ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥ ੩ ॥ ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥ ੪ ॥ ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥ ੫ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ ॥ ੬ ॥ ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥ ੭ ॥ ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥ ੮ ॥ ੫ ॥

ਰਾਮਕਲੀ ਮਹਲਾ ੫ ਅਸਟਪਦੀ ੴ ਸਤਿਗੁਰ ਪ੍ਰਸਾਦਿ ॥
ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥ ੧ ॥ ਮੇਰਾ ਗੁਰੁ ਪਰਮੇਸਰੁ ਸੁਖਦਾਈ ॥ ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥ ੧ ॥ ਰਹਾਉ ॥ ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥ ੨ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰ ਵੰਞਾਈ ॥ ੩ ॥ ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥ ੪ ॥ ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥ ੫ ॥ ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥ ੬ ॥ ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥ ੭ ॥ ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥ ੮ ॥ ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥ ੯ ॥ ਪੂਰੈ ਗੁਰ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥ ੧੦ ॥ ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥ ੧੧ ॥ ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥ ੧੨ ॥ ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥ ੧੩ ॥ ਪੁਤ੍ਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥