੯੧੬
ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥ ੧੪ ॥ ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥ ੧੫ ॥ ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥ ੧੬ ॥ ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥ ੧੭ ॥ ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥ ੧੮ ॥ ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥ ੧੯ ॥ ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥ ੨੦ ॥ ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥ ੨੧ ॥ ੧ ॥ ੬ ॥ ਰਾਮਕਲੀ ਮਹਲਾ ੫ ॥ ਸਲੋਕੁ ॥ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥ ੧ ॥ ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥ ੧ ॥ ਸਤਿਗੁਰਿ ਖੇਪ ਨਿਬਾਹੀ ਸੰਤਹੁ ॥ ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥ ੧ ॥ ਰਹਾਉ ॥ ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥ ੨ ॥ ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥ ੩ ॥ ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥ ੪ ॥ ਆਤਮਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥ ੫ ॥ ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥ ੬ ॥ ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥ ੭ ॥ ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥ ੮ ॥ ੨ ॥ ੭ ॥ ਰਾਮਕਲੀ ਮਹਲਾ ੫ ॥ ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥ ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥ ੧ ॥ ਰਹਾਉ ॥ ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥ ੧ ॥ ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥ ੨ ॥ ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥ ੩ ॥ ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥ ੪ ॥ ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮਾੑਰੀ ॥ ੫ ॥ ਤੁਮੑ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥ ੬ ॥ ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥ ੭ ॥ ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥ ੮ ॥ ੩ ॥ ੮ ॥ ੨੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥