੯੧੮
ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥ ੮ ॥ ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੁ ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥ ੯ ॥ ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥ ੧੦ ॥ ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ਏਹ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥ ੧੧ ॥ ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੁ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ ਆਖਹਿ ਤੁ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥ ੧੨ ॥ ਸੁਰਿ ਨਰ ਮੁਨਿ ਜਨ ਅਮ੍ਰਿਤੁ ਖੋਜਦੇ ਸੁ ਅਮ੍ਰਿਤੁ ਗੁਰ ਤੇ ਪਾਇਆ ॥ ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥ ੧੩ ॥ ਭਗਤਾ ਕੀ ਚਾਲ ਨਿਰਾਲੀ ॥ ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥