੯੧੯
੧੪ ॥ ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਦੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥ ੧੫ ॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥ ੧੬ ॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥ ੧੭ ॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥ ੧੮ ॥ ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥ ੧੯ ॥ ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥ ੨੦ ॥ ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ ਕੇ ਚਰਨ ਹਿਰਦੇ ਧਿਆਏ ਅੰਤਰ ਆਤਮੈ ਸਮਾਲੇ ॥ ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥ ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥ ੨੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥