੯੨
ਪੇਖਤ ਹੀ ਜਮ ਰਾਉ ਹਸੈ ॥ ੧ ॥ ਐਸਾ ਤੈਂ ਜਗੁ ਭਰਮਿ ਲਾਇਆ ॥ ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥ ੧ ॥ ਰਹਾਉ ॥ ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥ ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ ॥ ੨ ॥ ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥ ਭਰਮੁ ਭੁਲਾਵਾ ਵਿਚਹੁ ਜਾਇ ॥ ਉਪਜੈ ਸਹਜੁ ਗਿਆਨ ਮਤਿ ਜਾਗੈ ॥ ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥ ੩ ॥ ਇਤੁ ਸੰਗਤਿ ਨਾਹੀ ਮਰਣਾ ॥ ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥ ੧ ॥ ਰਹਾਉ ਦੂਜਾ ॥ ੧ ॥ ਸਿਰੀਰਾਗੁ ਤ੍ਰਿਲੋਚਨ ਕਾ ॥ ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥ ਕੁਟੰਬੁ ਦੇਖਿ ਬਿਗਸਹਿ ਕਮਲਾ ਜਿਉ ਪਰ ਘਰਿ ਜੋਹਹਿ ਕਪਟ ਨਰਾ ॥ ੧ ॥ ਦੂੜਾ ਆਇਓਹਿ ਜਮਹਿ ਤਣਾ ॥ ਤਿਨ ਆਗਲੜੈ ਮੈ ਰਹਣੁ ਨ ਜਾਇ ॥ ਕੋਈ ਕੋਈ ਸਾਜਣੁ ਆਇ ਕਹੈ ॥ ਮਿਲੁ ਮੇਰੇ ਬੀਠੁਲਾ ਲੈ ਬਾਹੜੀ ਵਲਾਇ ॥ ਮਿਲੁ ਮੇਰੇ ਰਮਈਆ ਮੈ ਲੇਹਿ ਛਡਾਇ ॥ ੧ ॥ ਰਹਾਉ ॥ ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥ ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥ ੨ ॥ ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ ਸਸਿ ਤਹ ਨ ਪ੍ਰਵੇਸੰ ॥ ਮਾਇਆ ਮੋਹੁ ਤਬ ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥ ੩ ॥ ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ ਪੇਖੀਅਲੇ ਧਰਮਰਾਉ ॥ ਤਹ ਕਰ ਦਲ ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ ਨ ਜਾਇ ॥ ੪ ॥ ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥ ਐ ਜੀ ਤੂੰ ਆਪੇ ਸਭ ਕਿਛੁ ਜਾਣਦਾ ਬਦਤਿ ਤ੍ਰਿਲੋਚਨੁ ਰਾਮਈਆ ॥ ੫ ॥ ੨ ॥ ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥ ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥ ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥ ੧ ॥ ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥ ਜਾ ਕੀ ਦਿਸਟਿ ਨਾਦ ਲਿਵ ਲਾਗੈ ॥ ੧ ॥ ਰਹਾਉ ॥ ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ ਕਨਕ ਕਲਸ ਇਕੁ ਪਾਇਆ ॥ ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥ ੨ ॥ ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਿਆ ॥ ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥ ੩ ॥ ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗ ਰਾਤਾ ॥ ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥ ੪ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥