੯੨੪
ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥ ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥ ੬ ॥ ੧ ॥

ਰਾਮਕਲੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥
ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਆੜਾ ॥ ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥ ੧ ॥ ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥ ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥ ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥ ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥ ੨ ॥ ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥ ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥ ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥ ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥ ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥ ੩ ॥ ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥ ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥ ਸੋ ਪ੍ਰਭੁ ਧਿਆਈਐ ਸਬੁ ਕਿਛੁ ਪਾਈਐ ਮਰੈ ਨ ਆਵੈ ਜਾਈ ॥ ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਸੁਨੀਐ ॥ ੪ ॥ ੧ ॥ ਰਾਮਕਲੀ ਮਹਲਾ ੫ ॥ ਹਰਿ ਹਰਿ ਧਿਆਇ ਮਨਾ ਖਿਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥