੯੨੫
ਨ ਵਿਸਾਰੀਐ ॥ ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥ ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥ ਜਗਦੀਸ ਈਸ ਗੋੁਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥ ੧ ॥ ਚਰਨ ਕਮਲ ਆਧਾਰੁ ਜਨ ਕਾ ਆਸਰਾ ॥ ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥ ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥ ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥ ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥ ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥ ੨ ॥ ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥ ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥ ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖ ਪਤਿ ਪਰਮੇਸਰਾ ॥ ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥ ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥ ੩ ॥ ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥ ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥ ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥ ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥ ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥ ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥ ੪ ॥ ੨ ॥ ਰਾਮਕਲੀ ਮਹਲਾ ੫ ॥ ਰੁਣਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥ ੧ ॥ ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਨੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥