੮੨੬
੨ ॥ ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥ ੩ ॥ ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛੁ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥ ੪ ॥ ੩ ॥ ਰਾਮਕਲੀ ਮਹਲਾ ੫ ਛੰਤ ॥ ਸਲੋਕੁ ॥ ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣ ਰਾਮ ॥ ੧ ॥ ਛੰਤੁ ॥ ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨੁ ਨ ਵੀਸਰੈ ॥ ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥ ੧ ॥ ਸਲੋਕੁ ॥ ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ ਨਾਨਕ ਟੇਕ ਗੋੁਪਾਲ ਕੀ ਗੋਵਿੰਦ ਸੰਕਟ ਮੋਚ ॥ ੧ ॥ ਛੰਤੁ ॥ ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥ ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥ ੨ ॥ ਸਲੋਕੁ ॥ ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥ ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥ ੧ ॥ ਛੰਤੁ ॥ ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥