੯੨੭
ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ ਜਨਮ ਮਰਣ ਬਿਕਾਰ ਛੁਟੇ ਫਿਰਿ ਨ ਲਾਗੈ ਦਾਗੁ ਜੀਉ ॥ ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥ ੩ ॥ ਸਲੋਕੁ ॥ ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥ ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥ ੧ ॥ ਛੰਤੁ ॥ ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥ ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥ ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥ ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥ ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥ ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥ ੪ ॥ ੪ ॥ ਰਾਗੁ ਰਾਮਕਲੀ ਮਹਲਾ ੫ ॥ ਰਣਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥ ਸਤਿਗੁਰ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥

ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥ ੧ ॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥ ੨ ॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥ ੧ ॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥ ੧ ॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥ ੨ ॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥