੯੨੮
ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥ ੨ ॥ ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥ ੧ ॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥ ੨ ॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥ ੩ ॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥ ੧ ॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥ ੨ ॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੋ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥ ੪ ॥ ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥ ੧ ॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥ ੨ ॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲਿਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥ ੫ ॥ ਸਲੋਕ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥