੯੨੯
ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੂਤੀਆ ਬਿਨਸੀ ਭ੍ਰਾਂਤਿ ॥ ੧ ॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥ ੨ ॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥ ੬ ॥ ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥ ੧ ॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥ ੨ ॥ ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥ ੭ ॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥ ੧ ॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥ ੨ ॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥ ੮ ॥ ੧ ॥ ੬ ॥ ੮ ॥

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥
ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥