੯੩੦
ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ ਤ੍ਰਿਭਵਣ ਸਾਰੁ ॥ ੧ ॥ ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥ ੧ ॥ ਰਹਾਉ ॥ ਸਸੈ ਸਭੁ ਜਗੁ ਸਹਜਿ ਉਪਾਇਆ ਤਿਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥ ੨ ॥ ਧਧੈ ਧਰਮੁ ਧਰੇ ਧਰਮਾਪੁਰਿ ਗੁਣਕਾਰੀ ਮਨੁ ਧੀਰਾ ॥ ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥ ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥ ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥ ੩ ॥ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥ ੪ ॥ ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥ ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ ਹਰਿ ਦੁਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥ ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥ ੫ ॥ ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥ ੬ ॥ ਏਕੁ ਅਚਾਰੁ ਰੰਗੁ ਇਕੁ ਰੂਪੁ ॥ ਪਉਣ ਪਾਣੀ ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥ ਏਕੋ ਬੂਝੈ ਸੂਝੈ ਪਤਿ ਹੋਇ ॥ ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥ ਗੁਰੂ ਦੂਆਰੈ ਆਖਿ ਸੁਣਾਏ ॥ ੭ ॥ ਊਰਮ ਧੂਰਮ ਜੋਤਿ ਉਜਾਲਾ ॥ ਤੀਨਿ ਭਵਣ ਮਹਿ ਗੁਰ ਗੋਪਾਲਾ ॥ ਊਗਵਿਆ ਅਸਰੂਪੁ ਦਿਖਾਵੈ ॥ ਕਰਿ ਕਿਰਪਾ ਅਪੁਨੈ ਘਰਿ ਆਵੈ ॥ ਊਨਵਿ ਬਰਸੈ ਨੀਝਰ ਧਾਰਾ ॥ ਊਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ ਆਪੇ ਦੇਉ ॥ ੮ ॥ ਉਗਵੈ ਸੂਰੁ ਅਸੁਰ ਸੰਘਾਰੈ ॥ ਊਚਉ ਦੇਖਿ ਸਬਦਿ ਬੀਚਾਰੈ ॥ ਊਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ ਕਰੈ ਕਥੈ ਸੁਣੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥