੯੩੨
ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲਿਐ ਮੀਤ ॥੧੭ ॥ ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥ ੧੮ ॥ ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਿਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥ ੧੯ ॥ ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥ ੨੦ ॥ ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥ ੨੧ ॥ ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹਤ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥ ੨੨ ॥ ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥ ੨੩ ॥ ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥