੯੩੪
ਪਾਇਆ ਨਿਰਮਲ ਨਾਉ ॥ ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥ ਗੁਰ ਪਰਸਾਦੀ ਤਿਸੁ ਸੰਮੑਲਾ ਤਾ ਤਨਿ ਦੂਕੁ ਨ ਹੋਇ ॥ ੩੧ ॥ ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥ ੩੨ ॥ ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥ ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥ ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥ ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥ ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ੩੩ ॥ ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥ ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥ ੩੪ ॥ ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥ ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥ ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥ ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥ ੩੫ ॥ ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥ ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥ ੩੬ ॥ ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ ਨਾ ਤਿਸੁ ਏਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥