੯੩੫
ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥ ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥ ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥ ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥ ੩੭ ॥ ਪਾਪੁ ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥ ੩੮ ॥ ਫਿਰਿ ਫਿਰਿ ਫਾਹੀ ਫਾਸੈ ਕਊਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ ਫਾਥਾ ਚੋਗ ਚੁਗੈ ਨਹੀ ਬੂਝੈ ॥ ਸਤਗੁਰੁ ਮਿਲੈ ਤ ਆਖੀ ਸੂਝੈ ॥ ਜਿਉ ਮਛੁਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥ ੩੯ ॥ ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥ ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥ ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥ ੪੦ ॥ ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥ ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥ ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥ ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ ਗੁਰ ਪਰਸਾਦੀ ਆਪੋ ਚੀਨੈੑ ਜੀਵਤਿਆ ਇਵ ਮਰੀਐ ॥ ੪੧ ॥ ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥