੯੩੭
ਹਰਿ ਪਾਇਆ ਗੁਰ ਸਬਦੀ ਬੀਚਾਰਿ ॥ ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥ ੪੭ ॥ ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥ ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥ ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥ ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥ ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥ ੪੮ ॥ ਖਿਮਾ ਵਿਹੂਣ ਖਪਿ ਗਏ ਖੂਹਣਿ ਲਖ ਅਸੰਖ ॥ ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥ ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥ ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥ ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥ ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥ ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥ ੪੯ ॥ ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥ ੫੦ ॥ ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥ ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥ ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ ਹਰਿ ਪੜਨਾ ਹਰਿ ਬੁਝਨਾ ਹਰਿ ਸਿਉ ਰਖਹੁ ਪਿਆਰੁ ॥ ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥ ੫੧ ॥ ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥ ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥ ੫੨ ॥ ਪਾਧਾ ਪੜਿਆ ਆਖੀਐ ਬਿਦਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥