੯੩੮
ਬਿਚਰੈ ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ ਮੂਰਖ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥ ੫੩ ॥ ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥ ੫੪ ॥ ੧ ॥

ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥
ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥ ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ ਨਾਨਕ ਸੰਤ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥ ੧ ॥ ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥ ੧ ॥ ਰਹਾਉ ॥ ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥ ੨ । ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥ ੩ ॥ ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝ ਕਿਆ ਬੈਸਣੁ ਦੀਜੈ ॥ ੪ ॥ ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥ ੫ ॥ ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ ਸਚ ਘਰਿ ਬੈਸੇ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥ ੬ ॥ ਹਾਟੀ ਬਾਟੀ ਰਹਹਿ ਨਿਰਾਲੋ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥