੯੩੯
ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥ ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥ ੭ ॥ ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥ ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥ ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥ ੮ ॥ ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ ਬਾਹਰ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥ ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥ ੯ ॥ ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥ ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥ ੧੦ ॥ ਊਂਧਉ ਖਪਰੁ ਪੰਚ ਭੂ ਟੋਪੀ ॥ ਕਾਂਇਆ ਕੜਾਸਣੁ ਮਨੁ ਜਾਗੋਟੀ ॥ ਸਤੁ ਸੰਤੋਖੁ ਸੰਜਮੁ ਹੈ ਨਾਲਿ ॥ ਨਾਨਕ ਗੁਰਮੁਖਿ ਨਾਮੁ ਸਮਾਲਿ ॥ ੧੧ ॥ ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ ਕਵਨੁ ਸੁ ਆਵੈ ਕਵਨੁ ਸੁ ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥ ੧੨ ॥ ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥ ੧੩ ॥ ਕਿਉ ਕਰਿ ਬਾਧਾ ਸਰਪਨਿ ਖਾਧਾ ॥ ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥ ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥ ੧੪ ॥ ਦੁਰਮਤਿ ਬਾਧਾ ਸਰਪਨਿ ਖਾਧਾ ॥ ਮਨਮੁਖਿ ਖੋਇਆ ਗੁਰਮੁਖਿ ਲਾਧਾ ॥ ਸਤਿਗੁਰੁ ਮਿਲੈ ਅੰਧੇਰਾ ਜਾਇ ॥ ਨਾਨਕ ਹਉਮੈ ਮੇਟਿ ਸਮਾਇ ॥ ੧੫ ॥ ਸੁੰਨ ਨਿਰੰਤਰਿ ਦੀਜੈ ਬੰਧੁ ॥ ਉਡੈ ਨ ਹੰਸਾ ਪੜੈ ਨ ਕੰਧੁ ॥ ਸਹਜ ਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ ਸਾਚਾ ॥ ੧੬ ॥ ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥ ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥ ਕਿਸੁ ਵਖਰ ਕੇ ਤੁਮ ਵਣਜਾਰੇ ॥ ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥ ੧੭ ॥ ਗੁਰਮੁਖਿ ਖੋਜਤ ਭਏ ਉਦਾਸੀ ॥ ਦਰਸਨ ਕੈ ਤਾਈ ਭੇਖ ਨਿਵਾਸੀ ॥ ਸਾਚ ਵਖਰ ਕੇ ਹਮ ਵਣਜਾਰੇ ॥ ਨਾਨਕ ਗੁਰਮੁਖਿ ਉਤਰਸਿ ਪਾਰੇ ॥ ੧੮ ॥ ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥