੯੪
ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਣੀ ਸੈਭੰ ਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ ਵਡਭਾਗੀ ਹਰਿ ਨਾਮੁ ਧਿਆਇਆ ॥ ਗੁਰ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥ ੧ ॥ ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥ ੨ ॥ ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥ ੩ ॥ ਸਤਿਗੁਰੁ ਮਿਤ੍ਰ ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥ ੪ ॥ ੧ ॥ ਮਾਝ ਮਹਲਾ ੪ ॥ ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥ ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥ ੧ ॥ ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥ ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥ ੨ ॥ ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥ ੩ ॥ ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥ ੪ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥