੯੪੦
ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥ ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ ਬਿਨੁ ਦੰਤਾ ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ ਬੀਚਾਰੁ ॥ ੧੯ ॥ ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥ ਅਨਹਤਿ ਰਾਤੇ ਇਹੁ ਮਨੁ ਲਾਇਆ ॥ ਮਨਸਾ ਆਸਾ ਸਬਦਿ ਜਲਾਈ ॥ ਗੁਰਮੁਖਿ ਜੋਤਿ ਨਿਰੰਤਰਿ ਪਾਈ ॥ ਤ੍ਰੈ ਗੁਣ ਮੇਟੇ ਖਾਈਐ ਸਾਰੁ ॥ ਨਾਨਕ ਤਾਰੇ ਤਾਰਣਹਾਰੁ ॥ ੨੦ ॥ ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥ ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥ ੨੧ ॥ ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥ ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥ ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥ ੨੨ ॥ ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥ ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥ ੨੩ ॥ ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣ ਥੀਆ ॥ ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥ ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥ ੨੪ ॥ ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥ ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥