੯੪੨
ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥ ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥ ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥ ੩੪ ॥ ਗੁਰਮੁਖਿ ਰਤਨੁ ਲਹੈ ਲਿਵ ਲਾਇ ॥ ਗੁਰਮੁਖਿ ਪਰਖੈ ਰਤਨੁ ਸੁਭਾਇ ॥ ਗੁਰਮੁਖਿ ਸਾਚੀ ਕਾਰ ਕਮਾਇ ॥ ਗੁਰਮੁਖਿ ਸਾਚੇ ਮਨੁ ਪਤੀਆਇ ॥ ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥ ਨਾਨਕ ਗੁਰਮੁਖਿ ਚੋਟ ਨ ਖਾਵੈ ॥ ੩੫ ॥ ਗੁਰਮੁਖਿ ਨਾਮੁ ਦਾਨੁ ਇਸਨਾਨੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਪਾਵੈ ਦਰਗਹ ਮਾਨੁ ॥ ਗੁਰਮੁਖਿ ਭਉ ਭੰਜਨੁ ਪਰਧਾਨੁ ॥ ਗੁਰਮੁਖਿ ਕਰਣੀ ਕਾਰ ਕਰਾਏ ॥ ਨਾਨਕ ਗੁਰਮੁਖਿ ਮੇਲਿ ਮਿਲਾਇ ॥ ੩੬ ॥ ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥ ਗੁਰਮੁਖਿ ਪਾਵੈ ਘਟਿ ਘਟਿ ਭੇਦ ॥ ਗੁਰਮੁਖਿ ਵੈਰ ਵਿਰੋਧ ਗਵਾਵੈ ॥ ਗੁਰਮੁਖਿ ਸਗਲੀ ਗਣਤ ਮਿਟਾਵੈ ॥ ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥ ਨਾਨਕ ਗੁਰਮੁਖਿ ਖਸਮੁ ਪਛਾਤਾ ॥ ੩੭ ॥ ਬਿਨੁ ਗੁਰ ਭਰਮੈ ਆਵੈ ਜਾਇ ॥ ਬਿਨੁ ਗੁਰ ਘਾਲ ਨ ਪਵਈ ਥਾਇ ॥ ਬਿਨੁ ਗੁਰ ਮਨੂਆ ਅਤਿ ਡੋਲਾਇ ॥ ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥ ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥ ਨਾਨਕ ਗੁਰ ਬਿਨੁ ਘਾਟੇ ਘਾਟ ॥ ੩੮ ॥ ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥ ਅਵਗਣ ਮੇਟੈ ਗੁਣਿ ਨਿਸਤਾਰੈ ॥ ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥ ਗੁਰਮੁਖਿ ਕਦੇ ਨ ਆਵੈ ਹਾਰਿ ॥ ਤਨੁ ਹਟੜੀ ਇਹੁ ਮਨੁ ਵਣਜਾਰਾ ॥ ਨਾਨਕ ਸਹਜੇ ਸਚੁ ਵਾਪਾਰਾ ॥ ੩੯ ॥ ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ ਲੰਕਾ ਲੂਟੀ ਦੈਤ ਸੰਤਾਪੈ ॥ ਰਾਮਚੰਦਿ ਮਾਰਿਓ ਅਹਿ ਰਾਵਣੁ ॥ ਭੇਦ ਬਭੀਖਣ ਗੁਰਮੁਖਿ ਪਰਚਾਇਣੁ ॥ ਗੁਰਮੁਖਿ ਸਾਇਰਿ ਪਾਹਣ ਤਾਰੇ ॥ ਗੁਰਮੁਖਿ ਕੋਟਿ ਤੇਤੀਸ ਉਧਾਰੇ ॥ ੪੦ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥ ੪੧ ॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥ ੪੨ ॥ ਕਵਣ ਮੂਲੁ ਕਵਣ ਮਤੇ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥