੯੪੩
ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥ ੪੩ ॥ ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥ ੪੪ ॥ ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥ ੪੫ ॥ ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥ ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥ ੪੬ ॥ ਸਚ ਭੈ ਰਾਤਾ ਗਰਬੁ ਨਿਵਾਰੈ ॥ ਏਕੋ ਜਾਤਾ ਸਬਦੁ ਵੀਚਾਰੈ ॥ ਸਬਦੁ ਵਸੈ ਸਚੁ ਅੰਤਰਿ ਹੀਆ ॥ ਤਨੁ ਮਨੁ ਸੀਤਲੁ ਰੰਗਿ ਰੰਗੀਆ ॥ ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥ ਨਾਨਕ ਨਦਰੀ ਨਦਰਿ ਪਿਆਰੇ ॥ ੪੭ ॥ ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥ ਕਵਨੁ ਮੁਖਿ ਸੂਰਜੁ ਤਪੈ ਤਪਾਇਆ ॥ ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥ ਕਵਨ ਬੁਧਿ ਗੁਰਮੁਖਿ ਪਤਿ ਰਹੈ ॥ ਕਵਨੁ ਜੋਧੁ ਜੋ ਕਾਲੁ ਸੰਘਾਰੈ ॥ ਬੋਲੈ ਬਾਣੀ ਨਾਨਕੁ ਬੀਚਾਰੈ ॥ ੪੮ ॥ ਸਬਦੁ ਭਾਖਤ ਸਸਿ ਜੋਤਿ ਅਪਾਰਾ ॥ ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥ ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥ ਆਪੇ ਪਾਰਿ ਉਤਾਰਣਹਾਰਾ ॥ ਗੁਰ ਪਰਚੈ ਮਨੁ ਸਾਚਿ ਸਮਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥ ੪੯ ॥ ਨਾਮ ਤਤੁ ਸਭ ਹੀ ਸਿਰਿ ਜਾਪੈ ॥ ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥ ਤਤੋ ਤਤੁ ਮਿਲੈ ਮਨੁ ਮਾਨੈ ॥ ਦੂਜਾ ਜਾਇ ਇਕਤੁ ਘਰਿ ਆਨੈ ॥ ਬੋਲੈ ਪਵਨਾ ਗਗਨੁ ਗਰਜੈ ॥ ਨਾਨਕ ਨਿਹਚਲੁ ਮਿਲਣੁ ਸਹਜੈ ॥ ੫੦ ॥ ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨਮਸੁੰਨੰ ॥ ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥ ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥ ਜੋ ਜਨੁ ਨਾਮੁ ਨਿਰੰਜਨ ਰਾਤਾ ॥ ਨਾਨਕ ਸੋਈ ਪੁਰਖੁ ਬਿਧਾਤਾ ॥ ੫੧ ॥ ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ ਸੁੰਨੁ ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ ਸੇ ਕੈਸੇ ॥ ਜਿਸ ਤੇ ਉਪਜੇ ਤਿਸ ਹੀ ਜੈਸੇ ॥ ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ ਨਾਨਕ ਗੁਰਮੁਖਿ ਮਨੁ ਸਮਝਾਹਿ ॥ ੫੨ ॥ ਨਉ ਸਰ ਸੁਭਰ ਦਸਵੈ ਪੂਰੇ ॥ ਤਹ ਅਨਹਤ ਸੰਨ ਵਜਾਵਹਿ ਤੂਰੇ ॥ ਸਾਚੈ ਰਾਚੇ ਦੇਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥