੯੪੪
ਹਜੂਰੇ ॥ ਘਟਿ ਘਟਿ ਸਾਚੁ ਰਹਿਆ ਭਰਪੂਰੇ ॥ ਗੁਪਤੀ ਬਾਣੀ ਪਰਗਟੁ ਹੋਇ ॥ ਨਾਨਕ ਪਰਖਿ ਲਏ ਸਚੁ ਸੋਇ ॥ ੫੩ ॥ ਸਹਜ ਭਾਇ ਮਿਲੀਐ ਸੁਖੁ ਹੋਵੈ ॥ ਗੁਰਮੁਖਿ ਜਾਗੈ ਨੀਦ ਨ ਸੋਵੈ ॥ ਸੁੰਨ ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ ਨਿਸਤਾਰੈ ॥ ਗੁਰ ਕੀ ਦੀਖਿਆ ਸੇ ਸਚਿ ਰਾਤੇ ॥ ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥ ੫੪ ॥ ਕੁਬੁਧਿ ਚਵਾਵੈ ਸੋ ਕਿਤੁ ਠਾਇ ॥ ਕਿਉ ਤਤੁ ਨ ਬੂਝੈ ਚੋਟਾ ਖਾਇ ॥ ਜਨ ਦਰਿ ਬਾਧੇ ਕੋਇ ਨ ਰਾਖੈ ॥ ਬਿਨੁ ਸਬਦੈ ਨਾਹੀ ਪਤਿ ਸਾਖੈ ॥ ਕਿਉ ਕਰਿ ਬੂਝੈ ਪਾਵੈ ਪਾਰੁ ॥ ਨਾਨਕ ਮਨਮੁਖਿ ਨ ਬੁਝੈ ਗਵਾਰੁ ॥ ੫੫ ॥ ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥ ਸਤਿਗੁਰੁ ਭੇਟੈ ਮੋਖ ਦੁਆਰ ॥ ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥ ਦੁਰਮਤਿ ਵਿਛੁੜਿ ਚੋਟਾ ਖਾਇ ॥ ਮਾਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥ ੫੬ ॥ ਸਾਚੁ ਵਖਰੁ ਧਨੁ ਪਲੈ ਹੋਇ ॥ ਆਪਿ ਤਰੈ ਤਾਰੇ ਭੀ ਸੋਇ ॥ ਸਹਜਿ ਰਤਾ ਬੂਝੈ ਪਤਿ ਹੋਇ ॥ ਤਾ ਕੀ ਕੀਮਤਿ ਕਰੈ ਨ ਕੋਇ ॥ ਜਹ ਦੇਖਾ ਤਹ ਰਹਿਆ ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥ ੫੭ ॥ ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥ ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥ ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥ ੫੮ ॥ ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ ਸੰਨੁ ਨਿਵਾਸਾ ਅਕਲ ਕਲਾ ਧਰ ਸੋਈ ॥ ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ ॥ ਸਬਦਿ ਗੁਰੂ ਭਵ ਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥ ੫੯ ॥ ਤ੍ਰੈ ਸਤ ਅੰਗੁਲ ਵਾਈ ਅਉਧੂ ਸੰਨ ਸਚੁ ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥ ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥ ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥ ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥ ੬੦ ॥ ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥