੯੪੫
ਕਮਾਈ ॥ ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥ ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥ ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥ ੬੧ ॥ ਰੰਗਿ ਨ ਰਾਤਾ ਰਸਿ ਨਹੀ ਮਾਤਾ ॥ ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥ ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥ ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥ ਅਕਥ ਕਥਾ ਲੇ ਸਮ ਕਰਿ ਰਹੈ ॥ ਤਉ ਨਾਨਕ ਆਤਮਰਾਮ ਕਉ ਲਹੈ ॥ ੬੨ ॥ ਗੁਰ ਪਰਸਾਦੀ ਰੰਗੇ ਰਾਤਾ ॥ ਅਮ੍ਰਿਤੁ ਪੀਆ ਸਾਚੇ ਮਾਤਾ ॥ ਗੁਰ ਵੀਚਾਰੀ ਅਗਨਿ ਨਿਵਾਰੀ ॥ ਅਪਿਉ ਪੀਓ ਆਤਮ ਸੁਖੁ ਧਾਰੀ ॥ ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥ ਨਾਨਕ ਬੂਝੈ ਕੋ ਵੀਚਾਰੀ ॥ ੬੩ ॥ ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥ ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥ ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥ ੬੪ ॥ ਇਹੁ ਮਨੁ ਨਿਹਚਲੁ ਹਿਰਦੇ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ ਨਾਭਿ ਪਵਨੁ ਘਰਿ ਆਸਣਿ ਬੈਸੇ ਗੁਰਮੁਖਿ ਖੋਜਤ ਤਤੁ ਲਹੈ ॥ ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥ ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥ ੬੫ ॥ ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥ ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥ ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥ ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥ ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥ ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥ ੬੬ ॥ ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੇਰਾਗੀ ॥ ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥ ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥ ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥ ਵਰਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥