੯੪੬
ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥ ੬੭ ॥ ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ ਨਾਮਿ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥ ੬੮ ॥ ਗੁਰਮੁਖਿ ਸਾਚ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥ ੬੯ ॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥ ੭੦ ॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥ ੭੧ ॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥ ੭੨ ॥ ਤੇਰੀ ਗਤਿ ਮਿਤਿ ਤੁਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਣਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥ ੭੩ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥