੯੪੮
ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥ ੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਟਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥ ੨ ॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥ ੩ ॥ ਸਲੋਕੁ ॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥ ੧ ॥ ਮਃ ੩ ॥ ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥ ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥ ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥ ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥ ੨ ॥ ਮਃ ੩ ॥ ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥ ੩ ॥ ਪਉੜੀ ॥ ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥ ੪ ॥ ਸਲੋਕੁ ਮਃ ੩ ॥ ਮਨ ਕਾ ਝੂਠਾ ਝੂਠੁ ਕਮਾਵੈ ॥ ਮਾਇਆ ਨੋ ਫਿਰੈ ਤਪਾ ਸਦਾਵੈ ॥ ਭਰਮੇ ਭੂਲਾ ਸਭਿ ਤੀਰਥ ਗਹੈ ॥ ਓਹੁ ਤਪਾ ਕੈਸੇ ਪਰਮ ਗਤਿ ਲਹੈ ॥ ਗੁਰ ਪਰਸਾਦੀ ਕੋ ਸਚੁ ਕਮਾਵੈ ॥ ਨਾਨਕ ਸੋ ਤਪਾ ਮੋਖੰਤਰੁ ਪਾਵੈ ॥ ੧ ॥ ਮਃ ੩ ॥ ਸੋ ਤਪਾ ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥ ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥ ੨ ॥ ਪਉੜੀ ॥ ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥ ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥ ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥