੯੪੯
ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥ ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥ ੫ ॥ ਸਲੋਕ ਮਃ ੩ ॥ ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥ ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥ ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥ ੧ ॥ ਮਃ ੩ ॥ ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥ ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥ ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥ ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥ ੨ ॥ ਪਉੜੀ ॥ ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥ ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥ ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥ ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥ ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥ ੬ ॥ ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥ ੧ ॥ ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥ ੨ ॥ ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥ ੭ ॥ ਸਲੋਕ ਮਃ ੩ ॥ ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥