੯੫
ਮਾਝ ਮਹਲਾ ੪ ॥ ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥ ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥ ਮਿਲਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥ ੧ ॥ ਆਉ ਸਖੀ ਹਰਿ ਮੇਲੁ ਕਰੇਹਾ ॥ ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥ ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥ ੨ ॥ ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥ ਹਉ ਹਰਿ ਨ ਸਕਾ ਬਿਨੁ ਨਾਮ ਵਖਾਣੇ ॥ ਮੈ ਸਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥ ੩ ॥ ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥ ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥ ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥ ੪ ॥ ੩ ॥ ਮਾਝ ਮਹਲਾ ੪ ॥ ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥ ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥ ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥ ੧ ॥ ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥ ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥ ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥ ੨ ॥ ਵਡਭਾਗੀ ਹਰਿ ਸੰਗਤਿ ਪਾਵਹਿ ॥ ਭਾਗਹੀਨ ਭ੍ਰਮਿ ਚੋਟਾ ਖਾਵਹਿ ॥ ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥ ੩ ॥ ਮੈ ਆਇ ਮਿਲਹੁ ਜਗਜੀਵਨ ਪਿਆਰੇ ॥ ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥ ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥ ੪ ॥ ੪ ॥ ਮਾਝ ਮਹਲਾ ੪ ॥ ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥ ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥ ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥ ੧ ॥ ਆਵਹੁ ਸੰਤ ਮੈ ਗਲਿ ਮੇਲਾਈਐ ॥ ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥ ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥ ੨ ॥ ਵਡਭਾਗੀ ਹਰਿ ਸੰਤੁ ਮਿਲਾਇਆ ॥ ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥ ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥ ੩ ॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਮਲੁ ਹਉਮੈ ਬਿਖਿਆ ਸਭ ਨਿਵਾਰੀ ॥ ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥ ੪ ॥ ੫ ॥ ਮਾਝ ਮਹਲਾ ੪ ॥ ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥ ਮਿਲਿ ਸੰਗਤਿ ਮਨਿ ਨਾਮੁ ਵਸਾਈ ॥ ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥