੯੫੦
ਗਵਾਇ ॥ ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥ ੧ ॥ ਮਃ ੩ ॥ ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥ ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥ ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥ ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥ ੨ ॥ ਮਃ ੩ ॥ ਬਿਨੁ ਸਤਿਗੁਰ ਸੇਵੁ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥ ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥ ੩ ॥ ਪਉੜੀ ॥ ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥ ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥ ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖ ਪਾਵਹਿ ॥ ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥ ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥ ੮ ॥ ਸਲੋਕ ਮਃ ੩ ॥ ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥ ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥ ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥ ੧ ॥ ਮਃ ੩ ॥ ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥ ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥ ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹ ਇਹੁ ਵੀਚਾਰੁ ॥ ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥ ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥ ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥