੯੫੨
ਕਰਣੀ ਬਾਝਹੁ ਭਿਸਤਿ ਨ ਪਾਇ ॥ ਜੋਗੀ ਕੈ ਘਰਿ ਜੁਗਤਿ ਦਸਾਈ ॥ ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥ ਮੁੰਦ੍ਰਾ ਪਾਇ ਫਿਰੈ ਸੰਸਾਰਿ ॥ ਜਿਥੈ ਕਿਥੈ ਸਿਰਜਣਹਾਰੁ ॥ ਜੇਤੇ ਜੀਅ ਤੇਤੇ ਵਾਟਾਊ ॥ ਚੀਰੀ ਆਈ ਢਿਲ ਨ ਕਾਊ ॥ ਏਥੈ ਜਾਣੈ ਸੁ ਜਾਇ ਸਿਞਾਣੈ ॥ ਹੋਰੁ ਫਕੜੁ ਹਿੰਦੂ ਮੁਸਲਮਾਣੈ ॥ ਸਭਨਾ ਕਾ ਦਰਿ ਲੇਖਾ ਹੋਇ ॥ ਕਰਣੀ ਬਾਝਹੁ ਤਰੈ ਨ ਕੋਇ ॥ ਸਚੋ ਸਚੁ ਵਖਾਣੈ ਕੋਇ ॥ ਨਾਨਕ ਅਗੈ ਪੁਛ ਨ ਹੋਇ ॥ ੨ ॥ ਪਉੜੀ ॥ ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥ ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥ ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥ ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥ ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥ ੧੧ ॥ ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥ ੧ ॥ ਮਃ ੧ ॥ ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੨ ॥ ਮਃ ੧ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੩ ॥ ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੪ ॥ ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥