੯੫੫
ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਆਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥ ੧੬ ॥ ਸਲੋਕ ਮਃ ੧ ॥ ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥ ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥ ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥ ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥ ੧ ॥ ਮਃ ੧ ॥ ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥ ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥ ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥ ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥ ੨ ॥ ਪਉੜੀ ॥ ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥ ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥ ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥ ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥ ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥ ੧੭ ॥ ਸਲੋਕ ਮਃ ੨ ॥ ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥ ੧ ॥ ਮਃ ੧ ॥ ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥ ੨ ॥ ਪਉੜੀ ॥ ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥ ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥ ਸਭ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥ ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥ ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥ ੧੮ ॥ ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥