੯੫੬
ਸਚੋ ਸਚਾ ਤਿਚਰੁ ਜਾਪੀ ਜਾਪੈ ॥ ੧ ॥ ਮਃ ੧ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥ ੨ ॥ ਮਃ ੧ ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥ ੩ ॥ ਪਉੜੀ ॥ ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਆਦਾ ਆਪੇ ਦੇਇ ਵਡਿਆਈ ॥ ੧੯ ॥ ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥ ੧ ॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥ ੨ ॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥ ੨੦ ॥ ਸਲੋਕੁ ਮਃ ੧ ॥ ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥ ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥ ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥ ਓਨਾ ਰਿਜਕੁ ਨ ਪਇਓ ਓਥੈ ਓਨਾੑ ਹੋਰੋ ਖਾਣਾ ॥ ਸਚਿ ਕਮਾਣੈ ਸਚੋ ਪਾਈਐ ਕੁੜੈ ਕੂੜਾ ਮਾਣਾ ॥ ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥ ੧ ॥ ਮਃ ੧ ॥ ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥ ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥ ਨਾਨਕ ਸੋਈ ਸੇਵਿਐ ਜਿਤੁ ਸੇਵਿਐ ਦੁਖੁ ਜਾਇ ॥ ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥ ੨ ॥ ਪਉੜੀ ॥ ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥ ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ ॥ ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਈਅਨੁ ॥ ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥ ੨੧ ॥ ੧ ॥ ਸੁਧੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥